ਚੰਦੂਮਾਜਰਾ ਨੇ ਜ਼ਹਿਰੀਲੀ ਸ਼ਰਾਬ ਦੇ ਮਾਮਲੇ 'ਚ ਕੈਪਟਨ ਦਾ ਮੰਗਿਆ ਅਸਤੀਫ਼ਾ - chandumajra asks for captains resign
ਪਟਿਆਲਾ: ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਸ਼ੁਰੂ ਹੋ ਗਈ ਹੈ। ਸਾਬਕਾ ਲੋਕ ਸਭਾ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਜੋ ਵੀ ਜ਼ਹਿਰੀਲੀ ਸ਼ਰਾਬ ਵਿਕ ਰਹੀ ਹੈ, ਸਰਕਾਰ ਦੀ ਸ਼ਹਿ ਹੇਠ ਹੀ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀਆਂ ਦੀ ਮੌਤ ਹੋਈ ਹੈ, ਬਹੁਤ ਹੀ ਮੰਦਭਾਗੀ ਗੱਲ ਹੈ ਅਤੇ ਸਰਕਾਰ ਇਸ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।