ਚੰਦੂਮਾਜਰਾ ਹੋਏ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ - ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
ਸ਼੍ਰੀ ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 64 ਹਲਕੇ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਮੀਦਵਾਰਾਂ ਦੇ ਵੱਲੋਂ ਆਪਣਾ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਤੋਂ ਸਮਾਣਾ ਹਲਕੇ ਤੋਂ ਐਲਾਨੇ ਗਏ ਉਮੀਦਵਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਆਪਣੇ ਪਿਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜੋ ਵਾਅਦੇ ਕੈਪਟਨ ਪੂਰੇ ਨਹੀਂ ਕਰ ਸਕੇ ਉਨ੍ਹਾਂ ਨੂੰ ਪੂਰਾ ਕਰਨਗੇ। ਉੱਥੇ ਹੀ ਉਨ੍ਹਾਂ ਨੇ ਫਤਿਹਗੜ ਸਾਹਿਬ ਵਿਖੇ ਚੱਲ ਰਹੇ ਅਕਾਲੀ ਦਲ ਦੇ ਵਿੱਚ ਆਪਸੀ ਫੁੱਟਬਾਜ਼ੀ 'ਤੇ ਬੋਲਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਵੱਲੋਂ ਸਾਰਾ ਮਾਮਲਾ ਹੱਲ ਕਰ ਲਿਆ ਜਾਵੇਗਾ।