ਡਾ. ਮਨਮੋਹਨ ਸਿੰਘ ਦੇ ਬਿਆਨ ਤੋਂ ਕਾਂਗਰਸ ਦਾ ਸਿੱਖ ਵਿਰੋਧੀ ਅਕਸ ਸਾਹਮਣੇ ਆਇਆ: ਚੰਦੂਮਾਜਰਾ - chandumajra slams dr. manmohan singh
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ 1984 ਦੇ ਸਿੱਖ ਕਤਲੇਆਮ 'ਤੇ ਦਿੱਤੇ ਗਏ ਬਿਆਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਜਿਵੇਂ ਗੁਰੂ ਸਾਹਿਬ ਨੇ ਕਿਹਾ ਹੈ ਸੱਚ ਕਦੇ ਵੀ ਨਹੀਂ ਲੁਕਦਾ ਅਤੇ ਅੱਜ ਜਿਹੜਾ ਬਿਆਨ ਸਾਹਮਣੇ ਆਇਆ ਹੈ ਇਸ ਤੋਂ ਸਾਬਿਤ ਹੁੰਦਾ ਹੈ ਕਿ ਉਸ ਸਮੇਂ ਕਾਰਵਾਈ ਨਹੀਂ ਹੋਈ। ਚੰਦੂਮਾਜਰਾ ਨੇ ਕਿਹਾ ਕਿ ਇਸ ਮਾਮਲੇ ਨੂੰ ਗਵਾਹ ਸਮਝਦੇ ਹੋਏ ਮਾਮਲਾ ਦਰਜ ਹੋਣਾ ਚਾਹੀਦਾ ਹੈ। ਬੇਸ਼ੱਕ ਉਸ ਸਮੇਂ ਦੇ ਸਿੱਖ ਵਿਰੋਧੀ ਲੋਕ ਜਿਊਂਦੇ ਨਹੀਂ ਪਰ ਜਿਹੜੇ ਵੀ ਹਨ ਉਨ੍ਹਾਂ ਉੱਤੇ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਨੇ ਸਿੱਖ ਕਤਲੇਆਮ ਨੂੰ ਅੰਜਾਮ ਦਿੱਤਾ। ਚੰਦੂਮਾਜਰਾ ਨੇ ਕਿਹਾ ਕਿ ਜਿਸ ਤਰ੍ਹਾਂ ਨਾਲ ਡਾ. ਮਨਮੋਹਨ ਸਿੰਘ ਦਾ ਅੱਜ ਬਿਆਨ ਸਾਹਮਣੇ ਆਇਆ ਹੈ ਉਸ ਤੋਂ ਕਾਂਗਰਸ ਦਾ ਸਿੱਖ ਵਿਰੋਧੀ ਅਕਸ ਵੀ ਸਾਹਮਣੇ ਆਇਆ ਹੈ।