ਸ੍ਰੀ ਦਰਬਾਰ ਸਾਹਿਬ 'ਚ ਮੂਲ ਮੰਤਰ ਅਤੇ ਗੁਰ ਮੰਤਰ ਦੇ ਕੀਤੇ ਗਏ ਜਾਪ - Guru Mantra
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਮੂਲ ਮੰਤਰ ਅਤੇ ਗੁਰ ਮੰਤਰ ਦੇ ਕੀਤੇ ਗਏ ਜਾਪ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ 'ਚ ਸ਼੍ਰੋਮਣੀ ਕਮੇਟੀ ਸਟਾਫ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਅਕਾਲ ਤਖ਼ਤ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਅੱਜ ਸਵੇਰੇ 10 ਵਜੇ ਤੋਂ 10:15 ਮੁੱਲ ਮੰਤਰ ਦਾ ਜਾਪ ਕਰਨ ਲਈ ਕਿਹਾ ਸੀ ਜਿਸ ਦੇ ਚਲਦੇ ਸਿੱਖ ਸੰਗਤਾਂ ਵੱਲੋਂ ਮੂਲ ਮੰਤਰ ਦੇ ਜਾਪ ਵੀ ਕੀਤੇ ਗਏ।