ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਲਈ ਪੁਜੇ ਚਰਨਜੀਤ ਚੰਨੀ - punjab news
ਪੰਜਾਬ ਦੇ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਮੁਕਤਸਰ ਸਾਹਿਬ ਵਿਖੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਕਰਨ ਲਈ ਪੁਜੇ। ਇਸ ਮੀਟਿੰਗ ਵਿੱਚ ਉਨ੍ਹਾਂ ਨੇ ਸ਼ਿਕਾਇਤਾਂ ਸੁਣੀਆਂ ਅਤੇ ਲੋਕਾਂ ਦੀ ਸ਼ਿਕਾਇਤਾਂ ਨੂੰ ਜਲਦ ਤੋਂ ਜਲਦ ਹਲ ਕੀਤੇ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਏ ਜਾਣ ਦੀ ਗੱਲ ਆਖੀ। ਇਸ ਤੋਂ ਇਲਾਵਾ ਉਨ੍ਹਾਂ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ ਮੁਤਾਬਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੂਬੇ ਭਰ ਵਿੱਚ 550 ਬੁੱਟੇ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੀਆਂ ਰਾਜਨੀਤਕ ਅਤੇ ਧਾਰਮਿਕ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਗੁਰੂ ਪੁਰਬ ਮਨਾਏ ਜਾਣ ਦੀ ਗੱਲ ਕਹੀ।