'ਮੋਦੀ ਦੇ ਦੌਰੇ ਨੂੰ ਲੈ ਕੇ ਸਾਰੀ ਰਾਤ ਨਹੀਂ ਸੁੱਤੇ ਚੰਨੀ, ਕਰਦੇ ਰਹੇ ਰੀਵਿਊ'
ਅੰਮ੍ਰਿਤਸਰ: ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅੱਜ ਹੋਣ ਵਾਲੀ ਫਿਰੋਜ਼ਪੁਰ ਰੈਲੀ ਵਿਚ ਸੁਰੱਖਿਆ ਵਿਚ ਕਮੀ ਪਿੱਛੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵੀ ਇਸੇ ਕਾਰਨ ਰੱਦ ਹੋਈ ਹੈ। ਬਾਅਦ ਵਿਚ ਗ੍ਰਹਿ ਮੰਤਰਾਲੇ ਨੇ ਇਕ ਬਿਆਨ ਜਾਰੀ ਕੀਤਾ ਜਿਸ ਵਿਚ ਸੁਰੱਖਿਆ ਵਿਚ ਸੰਨ ਲੱਗਣ ਲਈ ਪੰਜਾਬ ਸਰਕਾਰ ਨੁੰ ਜ਼ਿੰਮੇਵਾਰ ਠਹਿਰਾਇਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਸਨੇ ਮਾਮਲੇ ਦਾ ਗੰਭੀਰBody:ਨੋਟਿਸ ਲਿਆ ਹੈ ਤੇ ਸੂਬਾ ਸਰਕਾਰ ਤੋਂ ਵਿਸਥਾਰਿਤ ਰਿਪੋਰਟ ਮੰਗੀ ਹੈ। ਰਾਜ ਸਰਕਾਰ ਨੁੰ ਇਸ ਸੁਰੱਖਿਆ ਉਣਤਾਈ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਵਾਸਤੇ ਵੀ ਕਿਹਾ ਹੈ। ਇਸ ਮੌਕੇ ਡਾ ਰਾਜ ਕੁਮਾਰ ਵੇਰਕਾ ਕੈਬਿਨੇਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਜੋ ਪੰਜਾਬ ਸਰਕਾਰ ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈਕੇ ਜੋ ਇਲਜ਼ਾਮ ਲਾਇਆ ਜਾ ਰਿਹਾ ਉਹ ਬੇਬੁਨਿਆਦ ਹੈ ਪ੍ਰਧਾਨ ਮੰਤਰੀ ਪੂਰੇ ਦੇਸ਼ ਦੇ ਪ੍ਰਧਾਨਮੰਤਰੀ ਹਨ ਮੁਖਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਕੱਲ ਦੇਰ ਰਾਤ ਤੋਂ ਉਨ੍ਹਾਂ ਦੀ ਸੁਰੱਖਿਆ ਦੇ ਇੰਤਜ਼ਾਮ ਵਿੱਚ ਲੱਗੇ ਹੋਏ ਸਨ। ਮੌਸਮ ਦੀ ਖਰਾਬੀ ਦੇ ਕਾਰਨ ਮੋਦੀ ਜੀ ਨੂੰ ਬਾਏ ਰੋਡ ਜਾਣਾ ਪਿਆ।