ਚੰਨੀ ਨੇ ਪਿੰਡਾਂ ਸਹਿਰਾਂ 'ਚ ਬਿਜਲੀ ਤੇ ਪਾਣੀ ਦੇ ਬਿੱਲ ਕੀਤੇ ਮੁਆਫ਼ - ਪਿੰਡਾਂ ਸਹਿਰਾਂ 'ਚ ਬਿਜਲੀ-ਪਾਣੀ ਦੇ ਬਿੱਲ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਜਿਸ ਵਿੱਚ ਕਈ ਅਹਿਮ ਫੈਸਲਿਆਂ 'ਤੇ ਮੋਹਰ ਲੱਗੀ। ਜਿਸ ਵਿੱਚ ਮੁੱਖ ਮੰਤਰੀ ਨੇ ਸ਼ਹਿਰਾਂ ਵਿੱਚ ਪਾਣੀ ਦੇ ਬਕਾਇਆ ਬਿੱਲ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਨਾਲ ਰਾਜ ਸਰਕਾਰ 'ਤੇ 700 ਕਰੋੜ ਰੁਪਏ ਦਾ ਬੋਝ ਪਵੇਗਾ। ਜਿਸ ਵਿੱਚ 700 ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ। ਕੈਬਨਿਟ ਵਿੱਚ ਕਿਹਾ ਕਿ ਪੰਜਾਬ 'ਚ ਪਾਣੀ ਦੇ ਬਿੱਲ ਫਿਕਸ ਕੀਤੇ ਗਏ ਹਨ। ਜਿਸ ਕਰਕੇ ਪਿੰਡਾਂ ਅਤੇ ਸ਼ਹਿਰਾਂ 'ਚ ਹਰੇਕ ਵਰਗ ਲਈ ਪਾਣੀ ਦਾ ਬਿੱਲ 50 ਰੁਪਏ ਕੀਤਾ ਗਿਆ ਹੈ। ਇਸ ਤੋੋਂ ਇਲਾਵਾਂ ਮੁੱਖ ਮੰਤਰੀ ਚੰਨੀ ਨੇ ਪੰਚਾਇਤਾਂ ਦਾ 1168 ਕਰੋੜ ਦਾ ਬਿਜਲੀ ਬਿੱਲ ਮੁਆਫ਼ ਕੀਤਾ ਗਿਆ ਹੈ।