ਸਾਬਕਾ ਲੋਕ ਸਭਾ ਡਿਪਟੀ ਸਪੀਕਰ ਕਿਉਂ ਹੋਏ ਨਿਰਾਸ਼ ? - ਪੰਜਾਬ ਸਰਕਾਰ
ਜਲੰਧਰ: ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਸਾਬਕਾ ਲੋਕ ਸਭਾ ਡਿਪਟੀ ਸਪੀਕਰ ਅਤੇ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਭਾਜਪਾ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੀ ਸਕਿਓਰਟੀ ਵਾਪਸ ਲਏ ਜਾਣ ਤੋਂ ਬਾਅਦ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਨਹੀਂ ਕੀਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪਹਿਲਾਂ 'ਤੇ ਉਹ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਰਹੇ ਹਨ। ਉਸ ਤੋਂ ਇਲਾਵਾ ਹੁਣ ਉਹ ਅਕਾਲੀ ਦਲ ਤੇ ਭਾਜਪਾ ਦੇ ਲੋਕ ਸਭਾ ਉਮੀਦਵਾਰ ਵੱਲੋਂ ਜਲੰਧਰ ਵਿੱਚ ਕਈ ਥਾਵਾਂ 'ਤੇ ਆਪਣੇ ਚੋਣ ਪ੍ਰਚਾਰ ਲਈ ਘੁੰਮ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਸਕਿਓਰਿਟੀ ਵਾਪਸ ਲਏ ਜਾਣ ਅਤੇ ਉਨ੍ਹਾਂ ਨੂੰ ਸਿਰਫ਼ ਦੋ ਗੰਨਮੈਨ ਦਿੱਤਾ ਜਾਣਾ ਬਿਲਕੁੱਲ ਗ਼ਲਤ ਗੱਲ ਹੈ। ਉਨ੍ਹਾਂ ਕਿਹਾ ਹੈ ਕਿ ਉਹ ਇਸ ਬਾਰੇ ਚੋਣ ਕਮੀਸ਼ਨ ਨੂੰ ਇੱਕ ਖ਼ਤ ਲਿਖਣਗੇ।