CM ਚੰਨੀ ਨੇ ਕਿਉਂ ਬੰਨ੍ਹੇ ਸੁੰਦਰ ਸ਼ਾਮ ਅਰੋੜਾ ਦੀਆਂ ਤਾਰੀਫਾਂ ਦੇ ਪੁਲ ?
ਹੁਸ਼ਿਆਰਪੁਰ: ਪੰਜਾਬ ਕਾਂਗਰਸ ‘ਚ ਪਿਛਲੇ ਸਮੇਂ ਦੌਰਾਨ ਹੋਏ ਫੇਰਬਦਲ ਅਤੇ ਪੰਜਾਬ ਦੇ ਕੈਬਨਿਟ ‘ਚੋਂ ਕੱਢੇ ਗਏ ਮੰਤਰੀਆਂ ਦੀ ਨਾਰਾਜ਼ਗੀ ਨੂੰ ਦੂਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਹੁਸ਼ਿਆਰਪੁਰ ਦੌਰੇ ‘ਤੇ ਰਹੇ। ਇਸ ਦੌਰਾਨ ਉਨ੍ਹਾਂ ਨੇ ਸਭ ਤੋਂ ਪਹਿਲਾਂ ਕੈਪਟਨ ਖੇਮੇ ‘ਚ ਰਹੇ ਸੁੰਦਰ ਸ਼ਾਮ ਅਰੋੜਾ ਜਿਸ ਤੋਂ ਬਾਅਦ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਤੇ ਉਸ ਤੋਂ ਬਾਅਦ ਚੱਬੇਵਾਲ ਤੇ ਵਿਧਾਇਕ ਡਾ. ਰਾਜ ਕੁਮਾਰ ਦੇ ਘਰ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਸੁੰਦਰ ਸ਼ਾਮ ਅਰੋੜਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪਾਰਟੀ ਇਨ੍ਹਾਂ ਨੂੰ ਇਲਾਕੇ ਚ ਵੱਡੀ ਜ਼ਿੰਮੇਵਾਰੀ ਦੇਣ ਜਾ ਰਹੀ ਹੈ ਉੱਥੇ ਹੀ ਚੰਨੀ ਨੇ ਉਨ੍ਹਾਂ ਮੰਤਰੀਆਂ ਦਾ ਵੀ ਜਿਕਰ ਕੀਤਾ ਜਿਨ੍ਹਾਂ ਨੂੰ ਕੈਬਨਿਟ ‘ਚੋਂ ਬਾਹਰ ਕੀਤਾ ਹੈ ਤਾਂ ਕਿ ਉਨ੍ਹਾਂ ਦੀ ਨਰਾਜ਼ਗੀ ਦੂਰ ਕੀਤੀ ਜਾ ਸਕੇ।ਇਸ ਮੌਕੇ ਉਨ੍ਹਾਂ ਇਹ ਵੀ ਸੰਕੇਤ ਦਿੱਤਾ ਹੈ ਕਿ ਸੁੰਦਰ ਸ਼ਾਮ ਅਰੋੜਾ ਨੂੰ ਹੁਸ਼ਿਆਰਪੁਰ ਚ ਇੰਚਾਰਜ ਲਗਾਇਆ ਜਾ ਸਕਦਾ ਹੈ।