ਜਲੰਧਰ 'ਚ ਚੌਧਰੀ ਸੰਤੋਖ ਸਿੰਘ ਨੇ ਵੰਡੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ - choudhry santokh singh smart card
ਜਲੰਧਰ: ਪੰਜਾਬ ਸਰਕਾਰ ਵੱਲੋਂ ਜਾਰੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਜ਼ਿਲ੍ਹੇ ਵਿੱਚ ਸ਼ੁਰੂਆਤ ਕਰਦੇ ਹੋਏ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਸ ਕਾਰਡ ਦੀ ਖ਼ਾਸ ਗੱਲ ਇਹ ਹੈ ਕਿ ਹੁਣ ਲਾਭਪਾਤਰੀ ਰਾਸ਼ਨ ਕਾਰਡ ਜ਼ਰੀਏ ਕਿਸੇ ਵੀ ਥਾਂ ਤੋਂ ਰਾਸ਼ਨ ਲੈ ਸਕਦੇ ਹਨ। ਇਸ ਤੋਂ ਇਲਾਵਾ ਪੂਰਾ ਰਾਸ਼ਨ ਨਾ ਮਿਲਣ ਜਾਂ ਡਿਪੂ ਬੰਦ ਰਹਿਣ ਦੀ ਸ਼ਿਕਾਇਤ ਦਾ ਵੀ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਸਮਾਰਟ ਕਾਰਡ ਨੂੰ ਬਣਾਉਣ ਲਈ ਆਧਾਰ ਕਾਰਡ ਦੇ ਡਾਟਾ ਦੀ ਵਰਤੋਂ ਕੀਤੀ ਗਈ ਹੈ, ਜਿਸ ਨਾਲ ਰਾਸ਼ਨ ਵੰਡ ਪ੍ਰਣਾਲੀ ਵਿੱਚ ਧੋਖਾਧੜੀ ਹੋਣ ਦੀ ਸੰਭਾਵਨਾ ਪੂਰੀ ਤਰ੍ਹਾਂ ਨਾਂਹ ਦੇ ਬਰਾਬਰ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 2 ਲੱਖ 48 ਹਜ਼ਾਰ ਲੋੜਵੰਦਾਂ ਨੂੰ ਕਾਰਡ ਵੰਡੇ ਗਏ ਹਨ।