ਚੌਧਰੀ ਸੰਤੋਖ ਸਿੰਘ ਨੇ ਫਿਲੌਰ 'ਚ ਵਿਕਾਸ ਕਾਰਜਾਂ ਦਾ ਰੱਖਿਆ ਨੀਂਹ ਪੱਥਰ - MP Chaudhary Santokh Singh
ਜਲੰਧਰ: ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿੱਚ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਕਈ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਤਿੰਨ ਕਰੋੜ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਨ੍ਹਾਂ ਪ੍ਰੋਜੈਕਟਾਂ ਰਾਹੀਂ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਹੋਵੇਗਾ।