ਪੰਦਰਾਂ ਅਗਸਤ ਦੇ ਚੱਲਦਿਆਂ ਜਨਤਕ ਥਾਵਾਂ ਦੀ ਕੀਤੀ ਚੈਕਿੰਗ - ਪੰਦਰਾਂ ਅਗਸਤ ਦੇ ਸੰਦਰਭ
ਕੀਰਤਪੁਰ ਸਾਹਿਬ: ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਵਲੋਂ ਪੰਦਰਾਂ ਅਗਸਤ ਦੇ ਸੰਦਰਭ 'ਚ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਵਲੋਂ ਜਨਤਕ ਥਾਵਾਂ ਦੀ ਜਾਂਚ ਕੀਤੀ ਗਈ। ਇਸ ਸਬੰਧੀ ਦੱਸਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਅੱਡਾ, ਰੇਲਵੇ ਸਟੇਸ਼ਨ, ਧਾਰਮਿਕ ਸਥਾਨ ਅਤੇ ਹੋਰ ਥਾਵਾਂ ਜਿਥੇ ਜਿਆਦਾ ਲੋਕਾਂ ਦਾ ਇਕੱਠ ਹੁੰਦਾ ਹੈ, ਉਨ੍ਹਾਂ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦਾ ਮੱਦੇਨਜ਼ਰ ਇਹ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।