ਪੰਜਾਬੀ ਮਾਂ ਬੋਲੀ ਨਾਲ ਹੋ ਰਹੇ ਵਿਤਕਰੇ ਨੂੰ ਲੈ ਕੇ ਚੀਮਾ ਨੇ ਉਚੇਰੀ ਸਿੱਖਿਆ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਾਂ ਬੋਲੀ ਪੰਜਾਬੀ ਦੇ ਨਾਲ ਹੋ ਰਹੇ ਵਿਤਕਰੇ ਬਾਰੇ ਜਿੱਥੇ ਪੰਜਾਬ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਬਾਜਵਾ ਨੂੰ ਪੱਤਰ ਲਿਖਿਆ ਹੈ, ਉੱਥੇ ਹੀ ਉਨ੍ਹਾਂ ਕੈਪਟਨ ਸਰਕਾਰ ਵਿਰੁੱਧ ਨਿਸ਼ਾਨੇ ਵਿੰਨ੍ਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਜੋ ਅਧਿਆਪਕ ਵਿਦਿਆਰਥੀਆਂ ਨੂੰ ਪੰਜਾਬੀ ਤੋਂ ਅੰਗਰੇਜ਼ੀ ਭਾਸ਼ਾ ਵੱਲ੍ਹ ਲਿਆਵੇਗਾ, ਉਸ ਦੇ ACR ਵਿੱਚ ਸਿੱਧੇ 5 ਨੰਬਰ ਜੋੜੇ ਜਾਣਗੇ। ਉਨ੍ਹਾਂ ਕਿਹਾ ਇਹ ਕੰਮ ਰਾਜ ਭਾਸ਼ਾ ਐਕਟ 1967 ਦੀ ਬਹੁਤ ਵੱਡੀ ਉਲੰਘਣਾ ਹੈ।