ਮੁੱਖ ਮੰਤਰੀ ਚੰਨੀ ਨੇ ਮਿੱਤਲ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ - Punjab Chief Minister Charanjit Singh Channi
ਹੁਸ਼ਿਆਰਪੁਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab Chief Minister Charanjit Singh Channi)ਵੱਲੋਂ ਸੋਨਾਲੀਕਾ ਗਰੁੱਪ ਦੇ ਚੇਅਰਮੈਨ ਐਲ.ਡੀ. ਮਿੱਤਲ (Sonalika Group Chairman L.D. Mittal)ਦੇ ਘਰ ਜਾ ਕੇ ਉਨ੍ਹਾਂ ਦੀ ਪਤਨੀ ਦੀ ਮੌਤ 'ਤੇ ਦੁੱਖ ਪ੍ਰਗਟ ਕਿਤਾ। ਰਾਜ ਰਾਣੀ ਮਿੱਤਲ, ਜਿਨ੍ਹਾਂ ਦਾ ਕੁਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਮਿੱਤਲ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਸ੍ਰੀਮਤੀ ਮਿੱਤਲ ਇੱਕ ਨੇਕ ਆਤਮਾ ਸੀ। ਜਿਸ ਨੇ ਆਪਣੀ ਸੰਤਾਨ ਦੀ ਕਿਸਮਤ ਨੂੰ ਆਕਾਰ ਦੇਣ ਵਿੱਚ ਇੱਕ ਪ੍ਰਮੁੱਖ ਭੂਮਿਕਾ ਨਿਭਾਈ। ਰਾਜ ਰਾਣੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਮੁੱਖ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਿਕ ਮੈਂਬਰਾਂ, ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।