ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦਾਖਲ ਕੀਤੇ ਨਾਮਜ਼ਦਗੀ ਕਾਗਜ਼ - ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ
ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ 2022 ਨੂੰ ਦੇਖਦੇ ਹੋਏ ਕਾਂਗਰਸ ਵੱਲੋਂ ਜਿਥੇ ਆਪਣੇ ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਗਏ ਹਨ। ਉੱਥੇ ਹੀ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਰਹੇ ਓਮ ਪ੍ਰਕਾਸ਼ ਸੋਨੀ ਵੱਲੋਂ ਆਪਣੇ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਨਾਮਜ਼ਦਗੀ ਦੇ ਕਾਗਜ਼ ਦਾਖ਼ਲ ਕਰਵਾਏ ਗਏ ਹਨ ਅਤੇ ਨਾਮਜ਼ਦਗੀ ਦੇ ਕਾਗਜ਼ ਦਾਖਲ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਉਨ੍ਹਾਂ ਨੇ 5 ਸਾਲ ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਹਨ। ਉਨ੍ਹਾਂ ਵਿਕਾਸ ਕਾਰਜਾਂ ਦੇ ਆਧਾਰ 'ਤੇ ਇਸ ਵਾਰ ਫਿਰ ਉਹ ਆਪਣੇ ਹਲਕੇ ਵਿੱਚ ਜਾ ਕੇ ਲੋਕਾਂ ਕੋਲੋਂ ਵੋਟ ਮੰਗਣਗੇ ਉਨ੍ਹਾਂ ਨੇ ਕਿਹਾ ਕਿ ਲਗਾਤਾਰ ਹੀ 5 ਵਾਰ ਉਹ ਆਪਣੇ ਹਲਕੇ ਵਿੱਚੋਂ ਵਿਧਾਇਕ ਰਹੇ ਹਨ ਅਤੇ ਛੇਵੀਂ ਵਾਰ ਹੁਣ ਨਾਮਜ਼ਦਗੀ ਦੇ ਕਾਗਜ਼ ਉਨ੍ਹਾਂ ਦਾਖ਼ਲ ਕਰਵਾਏ ਹਨ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਵੀ ਵਿਧਾਨ ਲੋਕ ਸਭਾ ਹਲਕਾ ਕੇਂਦਰੀ ਦੇ ਲੋਕ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿੱਤ ਦਵਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਦੁਬਾਰਾ ਚੜ੍ਹਾਉਣਗੇ।