ਪੰਜਾਬ

punjab

ETV Bharat / videos

ਕੈਪਟਨ ਦੇ ਚੀਫ਼ ਮੁੱਖ ਸਕੱਤਰ ਨੂੰ ਲੈ ਕੇ ਕਿਆਸ ਅਰਾਈਆਂ ਜਾਰੀ

By

Published : Sep 6, 2019, 5:55 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਕਰੀਬੀ ਅਤੇ ਖ਼ਾਸ ਮੰਨੇ ਜਾਂਦੇ ਉਨ੍ਹਾਂ ਦੇ ਚੀਫ਼ ਮੁੱਖ ਸਕੱਤਰ ਸੁਰੇਸ਼ ਕੁਮਾਰ ਦੀ ਨਿਯੁਕਤੀ ਲੰਮੇ ਸਮੇਂ ਤੋਂ ਵਿਵਾਦਾਂ 'ਚ ਰਹੀ ਹੈ ਅਤੇ ਹੁਣ ਉਨ੍ਹਾਂ ਦੇ ਅਸਤੀਫ਼ੇ ਦੀਆਂ ਕਿਆਸਰਾਈਆਂ ਵੀ ਚੱਲ ਰਹੀਆਂ ਹਨ। ਅੱਜ ਲੁਧਿਆਣਾ ਪਹੁੰਚੇ ਸੁਰੇਸ਼ ਕੁਮਾਰ ਨੇ ਪਹਿਲਾਂ ਤਾਂ ਮੀਡੀਆ ਨਾਲ ਗੱਲਬਾਤ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਪਰ ਫ਼ਿਰ ਜਦੋਂ ਉਨ੍ਹਾਂ ਨੂੰ ਸਵਾਲ ਪੁੱਛਿਆ ਗਿਆ ਕਿ ਕੀ ਉਹ ਕੇਂਦਰ 'ਚ ਜਾ ਸਕਦੇ ਹਨ ਤਾਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਲਵੇਗੀ। ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਅੱਜ ਇੰਡੋ-ਜਾਪਾਨੀ ਡਾਇਲਾਗ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਦੋਵਾਂ ਦੇਸ਼ਾਂ ਦੀ ਆਰਥਿਕਤਾ 'ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਜਾਪਾਨੀ ਵਫ਼ਦ ਨਾਲ ਮੁੱਖ ਮੰਤਰੀ ਪੰਜਾਬ ਦੇ ਚੀਫ ਸਕੱਤਰ ਸੁਰੇਸ਼ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ 'ਤੇ ਵੀ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਉਹ ਜਲਦ ਹੀ ਠੀਕ ਹੋਣ ਦੀ ਸੰਭਾਵਨਾ ਹੈ।

ABOUT THE AUTHOR

...view details