ਪੰਜਾਬ ਦੇ ਬੱਚਿਆਂ ਨੂੰ ਲੱਗੇਗੀ ਵੈਕਸੀਨ
ਅੰਮ੍ਰਿਤਸਰ: ਦੇਸ਼ ਭਰ ਦੇ ਵਿੱਚ 15 ਸਾਲ ਤੋਂ ਲੈ ਕੇ 18 ਸਾਲ ਤੱਕ ਦੀ ਉਮਰ ਵਾਲੇ ਬੱਚਿਆਂ ਨੂੰ ਕੋਰੋਨਾ ਵੈਕਸੀਨ (Corona vaccine for children) ਲਗਾਈ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਅੰਮ੍ਰਿਤਸਰ ਦੇ ਸਿਵਲ ਹਸਪਤਾਲ (Civil Hospital, Amritsar) ਵਿੱਚ ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਵੱਲੋਂ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਚਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 1 ਲੱਖ 12 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਕੋਰੋਨਾ ਵੈਕਸੀਨ (Corona vaccine) ਲਗਾਈ ਜਾ ਰਹੀ ਹੈ। ਉੱਥੇ ਹੀ ਸਰਕਾਰੀ ਸਕੂਲਾਂ ਦੇ ਬੱਚੇ ਵੀ ਵੈਕਸੀਨ ਲਗਾ ਲਈ ਸਿਵਲ ਹਸਪਤਾਲ ਪਹੁੰਚੇ। ਇਸ ਮੌਕੇ ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਨੇ ਕਿਹਾ ਕਿ ਕੋਰੋਨਾ ਦੀ ਕੋਰੋਨਾ ਵੈਕਸੀਨ ਹਰ ਵਿਅਕਤੀ ਲਈ ਜਰੂਰੀ ਹੈ।