ਨਾਭਾ ਦੇ ਪਿੰਡ ਧਾਰੋਂਕੀ ਵਿਖੇ ਬੱਚਿਆਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਨਾਭਾ
ਨਾਭਾ: ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਭਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਨੁਮਾਇੰਦੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਸੇ ਤਹਿਤ ਨਾਭਾ ਬਲਾਕ ਦੇ ਪਿੰਡ ਧਾਰੋਂਕੀ ਵਿਖੇ ਛੋਟੇ-ਛੋਟੇ ਬੱਚਿਆਂ ਨੇ ਦੁਪਹਿਰ ਦਾ ਖਾਣਾ ਨਹੀਂ ਖਾਧਾ ਅਤੇ ਤਖ਼ਤੀਆਂ ਫੜ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਛੋਟੇ-ਛੋਟੇ ਬੱਚਿਆਂ ਨੇ ਕਿਹਾ ਕਿ ਅਸੀਂ ਵੀ ਕਿਸਾਨ ਦੇ ਬੱਚੇ ਹਾਂ ਅਤੇ ਜਿਸ ਕਰਕੇ ਅਸੀਂ ਅੱਜ ਦੁਪਹਿਰ ਦਾ ਖਾਣਾ ਨਹੀਂ ਖਾ ਰਹੇ ਅਤੇ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਾਂ ਤੇ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਲਵੇ। ਅਸੀਂ ਦਿੱਲੀ ਸੰਘਰਸ਼ ਤੇ ਗਏ ਸੀ ਅੱਗੇ ਵੀ ਜਾਵਾਂਗੇ।