ਚੋਹਲਾ ਸਾਹਿਬ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਦੋ ਮੈਂਬਰ ਕਾਬੂ - ਲੁੱਟਾਂ ਖੋਹਾਂ ਕਰਨ ਵਾਲੇ ਗਰੋਹ
ਤਰਨਤਾਰਨ: ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਨੇ ਇਲਾਕੇ ਵਿੱਚ ਲੰਮੇ ਸਮੇਂ ਤੋਂ ਲੁੱਟ-ਖੋਹ ਕਰਨ ਵਿੱਚ ਸਰਗਰਮ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਤੋਂ ਦੋ ਮੋਟਰਸਾਈਕਲ ਅਤੇ ਹੋਰ ਸਮਾਨ ਬਰਾਮਦ ਹੋਇਆ ਹੈ। ਇਨ੍ਹਾਂ ਲੁਟੇਰਿਆਂ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ਼ ਹਿੰਦਾ ਪੁੱਤਰ ਪੂਰਨ ਸਿੰਘ ਵਾਸੀ ਬ੍ਰਹਮਪੁਰਾ ਅਤੇ ਕੁਲਦੀਪ ਸਿੰਘ ਉਰਫ਼ ਸੋਨੂੰ ਪੁੱਤਰ ਕੁਲਵੰਤ ਸਿੰਘ ਵਾਸੀ ਮੋਹਨਪੁਰ (ਤਰਨਤਾਰਨ) ਵਜੋਂ ਹੋਈ ਹੈ।