ਫਿਲੌਰ ਦੇ ਪਿੰਡ ਰੁੜਕਾ ਕਲਾਂ ਵਿਖੇ ਹੋਇਆ ਚੌਕੀਆਂ ਦਾ ਮੇਲਾ ਕਿਸਾਨਾਂ ਨੂੰ ਸਮਰਪਿਤ - ਖੇਤੀ ਕਾਨੂੰਨ ਰੱਦ ਕਰਨ ਦੀ ਮੰਗ
ਜਲੰਧਰ:ਕਸਬਾ ਫਿਲੌਰ ਵਿਖੇ ਪਿੰਡ ਰੁੜਕਾ ਕਲਾਂ 'ਚ ਹਰ ਸਾਲ ਵਾਂਗ ਇਸ ਵਾਰ ਵੀ ਚੌਂਕੀਆਂ ਦਾ ਮੇਲਾ ਕਰਵਾਇਆ ਗਿਆ। ਇਸ ਵਾਰ ਇਹ ਮੇਲਾ ਬੇਹਦ ਖ਼ਾਸ ਰਿਹਾ, ਕਿਉਂਕਿ ਇਹ ਮੇਲਾ ਕਿਸਾਨਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਮੇਲਾ ਪ੍ਰਬੰਧਕਾਂ ਨੇ ਲੋਕਾਂ ਨੂੰ ਕਿਸਾਨਾਂ ਦੇ ਸਮਰਥਨ 'ਚ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕਰਨ ਲਈ ਲਾਮਬੰਦ ਕੀਤਾ। ਪਿੰਡ ਵਾਸੀਆਂ ਨੇ ਇਹ ਮੇਲਾ ਕਿਸਾਨਾਂ ਨੂੰ ਸਮਰਪਿਤ ਕਰਨ 'ਤੇ ਖੁਸ਼ੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੂਰਨ ਤੌਰ 'ਤੇ ਕਿਸਾਨਾਂ ਦਾ ਸਮਰਥਨ ਕਰਦੇ ਹਨ। ਉਨ੍ਹਾਂ ਕੇਂਦਰ ਸਰਕਾਰ ਕੋਲੋਂ ਮਹਿੰਗਾਈ ਘੱਟ ਕਰਨ ਤੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।