ਗੁਰਦਾਸਪੁਰ: ਇਸਾਈ ਭਾਈਚਾਰੇ ਨੇ ਫੂਕਿਆ ਕੇਜਰੀਵਾਲ ਦਾ ਪੁਤਲਾ - ਇਸਾਈ ਭਾਈਚਾਰੇ
ਗੁਰਦਾਸਪੁਰ: ਜਿਲ੍ਹੇ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਭੈਣੀ ਮੀਆਂ ਖਾਂ ਵਿੱਚ ਇਸਾਈ ਭਾਈਚਾਰੇ ਵੱਲੋਂ ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਜਰੀਵਾਲ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਧਾਰਮਿਕ ਸਥਾਨ ਭਾਰਤ ਚ ਕਿਤੇ ਵੀ ਸੁਰੱਖਿਅਤ ਨਹੀਂ ਹਨ। ਦਿੱਲੀ ’ਚ ਉਨ੍ਹਾਂ ਦੀ ਚਰਚ ਨੂੰ ਢਾਹਿਆ ਗਿਆ ਹੈ ਜੋ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਾਲਮੇਲ ਤੋਂ ਬਿਨਾਂ ਇਹ ਨਹੀਂ ਹੋ ਸਕਦਾ ਸੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੁੜ ਚਰਚ ਦੀ ਉਸਾਰੀ ਕੀਤੀ ਜਾਵੇ ਅਤੇ ਨਾਲ ਹੀ ਸਮੁੱਚੇ ਇਸਾਈ ਭਾਈਚਾਰੇ ਕੋਲੋਂ ਦਿੱਲੀ ਦੇ ਮੁੱਖ ਮੰਤਰੀ ਨੂੰ ਮੁਆਫੀ ਮੰਗਣੀ ਪਵੇਗੀ। ਜੇਕਰ ਅਜਿਹਾ ਨਹੀਂ ਹੁੰਦਾ ਹੈ ਤਾਂ ਇਸਾਈ ਭਾਈਚਾਰੇ ਵੱਲੋਂ ਸੀਐੱਮ ਅਰਵਿੰਦ ਕੇਜਰੀਵਾਲ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੰਜਾਬ ਚ ਵੀ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ।