ਕ੍ਰਿਸਚਨ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ - ਹੁਸ਼ਿਆਰਪੁਰ
ਹੁਸ਼ਿਆਰਪੁਰ: ਕ੍ਰਿਸ਼ਚਨ ਨੈਸ਼ਨਲ ਫਰੰਟ ਪਾਸਟਰ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦਿਆਂ ਹੋਇਆਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਅੱਠ ਜੂਨ ਤੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਸੀ ਜਿਸਦਾ ਮਸੀਹੀ ਭਾਈਚਾਰੇ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਸੀਹੀ ਭਾਈਚਾਰੇ ਵੱਲੋਂ ਚਰਚ ਵਿੱਚ ਸਰਕਾਰ ਅਤੇ ਸਿਹਤ ਬਾਰੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਵੀ ਪੂਰੀ ਤਰ੍ਹਾਂ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਸੀ ਪ੍ਰੰਤੂ ਇਸ ਸਭ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਐਤਵਾਰ ਨੂੰ ਮੁਕੰਮਲ ਲਾਕਡਾਊਨ ਕਰ ਕੇ ਮਸੀਹੀ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਲਈ ਸਰਕਾਰ ਨੂੰ ਦੁਬਾਰਾ ਆਪਣੇ ਫ਼ੈਸਲੇ 'ਤੇ ਵਿਚਾਰ ਕਰਕੇ ਇਸ ਵਿੱਚ ਤਬਦੀਲੀ ਲਿਆਉਣੀ ਚਾਹੀਦੀ ਹੈ।