ਬਟਾਲਾ 'ਚ ਧੂਮਧਾਮ ਨਾਲ ਮਨਾਇਆ ਗਿਆ ਕ੍ਰਿਸਮਸ ਦਾ ਤਿਉਹਾਰ - ਕ੍ਰਿਸਮਸ ਦਾ ਤਿਉਹਾਰ
ਗੁਰਦਾਸਪੁਰ: ਪ੍ਰਭੂ ਯਿਸੂ ਮਸੀਹ ਦਾ ਜਨਮ ਦਿਹਾੜਾ ਦੇਸ਼ ਭਰ ਦੇ ਇਸਾਈ ਭਾਈਚਾਰੇ ਵੱਲੋਂ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਬਟਾਲਾ ਵਿਖੇ ਵੀ ਇਸਾਈ ਭਾਈਚਾਰੇ ਦੇ ਲੋਕਾਂ ਨੇ ਖੁਸ਼ੀ ਤੇ ਉਤਸ਼ਾਹ ਨਾਲ ਕ੍ਰਿਸਮਸ ਦਾ ਤਿਉਹਾਰ ਮਨਾਇਆ। ਇਸ ਮੌਕੇ ਸ਼ਹਿਰ ਭਰ 'ਚ ਸ਼ੋਭਾ ਯਾਤਰਾ ਕੱਢੀ ਗਈ। ਬਟਾਲਾ ਦੀ ਸੰਤ ਫ੍ਰਾਂਸਿਸ ਚਰਚ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਥੇ ਇਸਾਈ ਭਾਈਚਾਰੇ ਤੋਂ ਇਲਾਵਾ ਵੱਡੀ ਗਿਣਤੀ ਹੋਰਨਾਂ ਧਰਮਾਂ ਦੇ ਲੋਕਾਂ ਨੇ ਵੀ ਹਿੱਸਾ ਲਿਆ।