260 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ - 260 ਗ੍ਰਾਮ ਹੈਰੋਇਨ
ਅੰਮ੍ਰਿਤਸਰ: ਸੀਆਈਏ ਸਟਾਫ਼ ਨੂੰ ਇੱਕ ਹੋਰ ਸਫ਼ਲਤਾ ਮਿਲੀ ਹੈ, ਜਿਸ 'ਚ ਉਨ੍ਹਾਂ ਨੇ ਵਿਅਕਤੀ ਕੋਲੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ ਜੋ ਤਰਨਤਾਰਨ ਦਾ ਵਸਨੀਕ ਹੈ। ਸੀਆਈਏ ਸਟਾਫ਼ ਪੁਲਿਸ ਨੇ ਹਾਲ ਹੀ ਵਿੱਚ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਹੜੇ ਪਾਕਿਸਤਾਨ ਦੇ ਨਸ਼ਾ ਤਸਕਰਾਂ ਕੋਲੋਂ ਭਾਰਤ ਵਿੱਚ ਨਸ਼ੇ ਦੀ ਖੇਪ ਮੰਗਵਾਉਂਦੇ ਸੀ। ਇਨ੍ਹਾਂ ਦੇ ਬਾਕੀ ਸਾਥੀਆਂ ਨੂੰ ਫੜਨ ਲਈ ਸੀਆਈਏ ਸਟਾਫ਼ ਦੀ ਪੁਲਿਸ ਨੇ ਜਾਲ ਵਿਛਾਆ ਹੋਇਆ ਸੀ। ਮੁਲਜ਼ਮ ਉੱਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।