CIA ਸਟਾਫ ਤਰਨ ਤਾਰਨ ਨੇ 100 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਕੀਤਾ ਗ੍ਰਿਫ਼ਤਾਰ - ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ
ਤਰਨ ਤਾਰਨ: ਸੀਆਈਏ ਸਟਾਫ ਵੱਲੋਂ ਗੁਪਤ ਸੁਚਨਾ ਦੇ ਅਧਾਰ 'ਤੇ ਸ਼ਹਿਰ ਦੇ ਬਾਠ ਰੋਡ ਦੀ ਸ਼ਾਮ ਸਿੰਘ ਵਾਲੀ ਗ਼ਲੀ ਵਿੱਚ ਗਸ਼ਤ ਕੀਤੀ ਗਈ। ਸੀਆਈਏ ਨੇ ਸ਼ੱਕ ਦੇ ਅਧਾਰ 'ਤੇ ਇੱਕ ਵਿਅਕਤੀ ਨੂੰ ਪੁੱਛ ਗਿੱਛ ਕਰਨ ਲਈ ਰੋਕਿਆ। ਪੁਲਿਸ ਪਾਰਟੀ ਨੂੰ ਵੇਖ ਕੇ ਉਸ ਨੇ ਇੱਕ ਲਿਫ਼ਾਫ਼ਾ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਸ ਵਿਅਕਤੀ ਨੂੰ ਕਾਬੂ ਕਰ ਲਿਆ ਤੇ ਲਿਫ਼ਾਫ਼ੇ ਦੀ ਜਾਂਚ ਦੌਰਾਨ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਵੱਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਸਨਾਖ਼ਤ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।