CIA ਸਟਾਫ ਵੱਲੋਂ ਲੁਟੇਰਾ ਗਿਰੋਹ ਬੇਨਕਾਬ - Jalandhar crime news
ਜਲੰਧਰ: ਪਿਛਲੇ ਦਿਨੀਂ ਹੋਈ ਲੁੱਟ ਦੀ ਮਾਮਲੇ ’ਚ ਸੀਆਈਏ ਸਟਾਫ (CIA staff) ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਲੁੱਟ ਦੇ ਮਾਮਲੇ ਨੂੰ ਸੁਲਝਾਉਂਦੇ ਹੋਏ 3 ਮੁਲਜ਼ਮ ਗ੍ਰਿਫਤਾਰ (3 accused arrested) ਕੀਤੇ ਹਨ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਲੁੱਟ ਦਾ ਸਮਾਨ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਮੋਟਰਸਾਇਕਲ ਸਮੇਤ ਨਗਦੀ, ਨਸ਼ੀਲਾ ਪਦਾਰਥ ਅਤੇ ਮੋਬਾਇਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਲੁੱਟ ਦਾ ਮਾਮਲੇ ਨੂੰ 24 ਘੰਟਿਆਂ ਦੇ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮ ਅਦਾਲਤ ਚ ਪੇਸ਼ ਕੀਤਾ ਹੈ। ਅਦਾਲਤ ਦੇ ਵੱਲੋਂ ਪੁਲਿਸ ਨੂੰ ਮੁਲਜ਼ਮਾਂ ਦਾ ਰਿਮਾਂਡ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਤੋਂ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।