CIA ਸਟਾਫ਼ ਵੱਲੋਂ 2 ਨਸ਼ਾ ਤਸਕਰ ਕਾਬੂ - ਜਲੰਧਰ
ਜਲੰਧਰ: ਸ੍ਰੀ ਸੁਖਚੈਨ ਸਿੰਘ ਗਿੱਲ IPS ਕਮਿਸ਼ਨਰ ਪੁਲਿਸ ਜਲੰਧਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਸਰਾਰਤੀ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ CIA STAFF-1 ਜਲੰਧਰ ਦੀ ਪੁਲਿਸ ਟੀਮ ਨੇ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿੱਚ 02 ਮੁਕੱਦਮੇ ਦਰਜ ਰਜਿਸਟਰ ਕਰਵਾ ਕੇ 02 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 60 ਨਸ਼ੀਲੇ ਟੀਕੇ ਅਤੇ 350 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਦੋਸ਼ੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਥਾਣਾ ਰਾਮਾਮੰਡੀ ਵਿਖੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।