ਅੰਮ੍ਰਿਤਸਰ ਪੁਲਿਸ ਦੇ ਸੀਆਈਏ ਸਟਾਫ਼ ਨੇ 1 ਕਿੱਲੋ 80 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ : ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ ਤੇ ਨਸ਼ੇ 'ਤੇ ਰੋਕ ਲਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇੱਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਜੌੜਾ ਫਾਟਕ ਨੇੜੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ।ਮੁਲਜ਼ਮ ਕੋਲੋਂ 1 ਕਿੱਲੋ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਅਮਿਤ ਕੁਮਾਰ ਉਰਫ ਮਿੰਟੂ ਨਿਊ ਗੋਲਡਨ ਐਵਨਿਊ ਦੇ ਵਸਨੀਕ ਵਜੋਂ ਹੋਈ ਹੈ। ਪੁਲਿਸ ਵੱਲੋਂ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।