ਨਾਗਰਿਕਤਾ ਸੋਧ ਕਾਨੂੰਨ: ਪੰਜਾਬ 'ਚ ਲਾਗੂ ਨਾ ਹੋਣ ਕਾਰਨ ਭਾਜਪਾ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ - Citizens amendment Bill
ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਵੱਡਾ ਫੈਸਲਾ ਲੈਂਦੇ ਹੋਏ ਨਾਗਰਿਕਤਾ ਸੋਧ ਬਿਲ ਪਾਸ ਕੀਤਾ ਗਿਆ ਹੈ। ਬਿਲ ਪਾਸ ਹੋਣ ਸਾਰ ਹੀ ਦੇਸ਼ ਭਰ 'ਚ ਇਸ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਵਿਚਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਿਲ ਨੂੰ ਪੰਜਾਬ 'ਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੈਪਟਨ ਦੇ ਇਸ ਫੈਸਲੇ ਦਾ ਵਿਰੋਧ ਕਰਦੇ ਹੋਏ ਪਠਾਨਕੋਟ ਤੋਂ ਭਾਜਪਾ ਵਰਕਰਾਂ ਨੇ ਸੜਕਾਂ 'ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਵਰਕਰਾਂ ਨੇ ਰੋਸ ਵਿਖਾਦੇ ਹੋਏ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਤੇ ਸਰਕਾਰ ਵਿਰੁੱਧ ਨਾਅਰੇਬਾਜੀ ਕੀਤੀ। ਭਾਜਪਾ ਵਰਕਰਾਂ ਨੇ ਮੰਗ ਕੀਤੀ ਹੈ ਕਿ ਬਾਕਿ ਰਾਜਾਂ ਦੀ ਤਰ੍ਹਾਂ ਹੀ ਪੰਜਾਬ 'ਚ ਵੀ ਇਹ ਕਾਨੂੰਨ ਲਾਗੂ ਕੀਤਾ ਜਾਵੇ।