ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਸਾਂਝੇ ਤੌਰ 'ਤੇ ਕੋੋਰੋਨਾ ਰੋਕਥਾਮ ਲਈ ਜਾਰੀ ਹਦਾਇਤਾਂ ਦਾ ਲਿਆ ਜਾਇਜ਼ਾ - administrations of faridkot
ਫ਼ਰੀਦਕੋਟ: ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਪ੍ਰਸ਼ਾਸਨ ਸ਼ਹਿਰ ਵਿੱਚ ਮੁਸਤੈਦ ਨਜ਼ਰ ਆ ਰਿਹਾ ਹੈ। ਐੱਸਡੀਐੱਮ ਪੂਨਮ ਸਿੰਘ ਅਤੇ ਡੀਐੱਸਪੀ ਯਾਦਵਿੰਦਰ ਸਿੰਘ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੇ ਬਜ਼ਾਰਾਂ ਵਿੱਚ ਜਾ ਕੇ ਚੈਕਿੰਗ ਕੀਤੀ ਗਈ। ਇਸ ਮੌਕੇ ਐੱਸਡੀਐੱਮ ਪੂਨਮ ਸਿੰਘ ਤੇ ਡੀਐੱਸਪੀ ਯਾਦਵਿੰਦਰ ਸਿੰਘ ਨੇ ਕਿਹਾ ਲੋਕਾਂ ਨੂੰ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹ ਕਿ ਹਦਾਇਤਾਂ ਦਾ ਪਾਲਣ ਨਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।