ਪਰਾਲੀ ਨਾ ਸਾੜਨ 'ਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਪਿੰਡਾਂ 'ਚ ਕੱਢੀ ਸਾਈਕਲ ਰੈਲੀ - ਪੁਲਿਸ ਪ੍ਰਸ਼ਾਸ਼ਨ
ਮੋਗਾ: ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਅਤੇ ਮਨੁੱਖੀ ਜਾਨਾਂ ਉਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨੇ ਵੱਖ-ਵੱਖ ਪਿੰਡਾਂ ਵਿੱਚ ਸਾਈਕਲ ਰੈਲੀ ਕੱਢੀ। ਇਸ ਸਾਈਕਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਅਧਿਕਾਰੀਆਂ, ਕਰਮਚਾਰੀਆਂ ਅਤੇ ਮੁਲਾਜ਼ਮਾਂ ਤੋਂ ਇਲਾਵਾ ਲੋਕਾਂ ਨੇ ਹਿੱਸਾ ਲਿਆ। ਇਹ ਰੈਲੀ ਅਗਵਾਈ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਨੇ ਕੀਤੀ। ਡੀਸੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਰੈਲੀ ਰਾਹੀਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਅਤੇ ਮਨੁੱਖੀ ਜਾਨਾਂ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਓ।