ਸਿਵਲ ਸਰਜਨ ਗੁਰਦਾਸਪੁਰ ਨੇ ਲੋਕਾਂ ਨੂੰ ਕੋਰੋਨਾ ਸਬੰਧੀ ਅਫਵਾਹਾਂ ਤੋਂ ਬਚਣ ਦੀ ਕੀਤੀ ਅਪੀਲ - rumors about Coronavirus
ਗੁਰਦਾਸਪੁਰ: ਜ਼ਿਲ੍ਹੇ ਵਿੱਚ ਲਗਾਤਾਰ ਕੋਰੋਨਾ ਦਾ ਕਹਿਰ ਜਾਰੀ ਹੈ। ਸਿਵਲ ਸਰਜਨ ਡਾਕਟਰ ਕਿਸ਼ਨ ਚੰਦ ਨੇ ਕੋਰੋਨਾ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੁਣ ਤੱਕ 2499 ਲੋਕ ਕੋਰੋਨਾ ਪੌਜ਼ੀਟਿਵ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 1606 ਲੋਕ ਠੀਕ ਹੋ ਚੁੱਕੇ ਹਨ ਅਤੇ 835 ਲੋਕਾਂ ਦਾ ਇਲਾਜ ਗੁਰਦਾਸਪੁਰ ਦੀਆਂ ਵੱਖ-ਵੱਖ ਥਾਵਾਂ ਤੇ ਚਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੋਰੋਨਾ ਨਾਲ ਹੁਣ ਤੱਕ 58 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਅੱਜ 2 ਲੋਕਾਂ ਦੀ ਹੋਰ ਮੌਤ ਹੋਈ ਹੈ। ਇਸ ਨਾਲ ਮੌਤਾਂ ਦਾ ਅੰਕੜਾ 60 ਹੋ ਗਿਆ ਹੈ। ਕੋਰੋਨਾ ਬਾਰੇ ਫੈਲ ਰਹੀਆਂ ਵੱਖ-ਵੱਖ ਅਫਵਾਹਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਨਿਰਅਧਾਰ ਹਨ ਅਤੇ ਲੋਕਾਂ ਨੂੰ ਇਨ੍ਹਾਂ ਵੱਲ ਧਿਆਨ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਇਨ੍ਹਾਂ ਅਫਵਾਹਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।