ਹੁਸ਼ਿਆਰਪੁਰ ਦੇ ਸਿਵਲ ਸਰਜਨ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਕੀਤਾ ਜਾਗਰੂਕ - ਲੋਕਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ 'ਚ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ। ਇਸ ਬਿਮਾਰੀ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਹੱਥ ਸਾਫ਼ ਰੱਖਣ, ਮਾਸਕ ਦੀ ਵਰਤੋਂ ਕਰਨ, ਭੀੜ ਤੋਂ ਬੱਚਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਦੇ ਸ਼ੱਕੀ ਮਰੀਜਾਂ ਦੀ ਪਛਾਣ ਲੱਛੜਾਂ ਦੇ ਆਧਾਰ 'ਤੇ ਕੀਤੀ ਜਾਂਦੀ ਹੈ। ਮਰੀਜ਼ ਨੂੰ 14 ਦਿਨਾਂ ਲਈ ਇਕਾਂਤਵਾਸ 'ਚ ਰੱਖਿਆ ਜਾਂਦਾ ਹੈ ਤਾਂ ਜੋ ਉਸ ਦੇ ਪਰਿਵਾਰਕ ਮੈਂਬਰ ਤੇ ਆਲੇ ਦੁਆਲੇ ਦੇ ਹੋਰ ਲੋਕ ਇਸ ਵਾਇਰਸ ਦੇ ਸੰਪਰਕ 'ਚ ਨਾ ਆਉਣ।