ਹੁਸ਼ਿਆਰਪੁਰ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਸਿਵਲ ਸਰਜਨ ਨੇ ਜਾਰੀ ਕੀਤੀ ਸਿਹਤ ਸਲਾਹ - hoshiarpur civil surgeon
ਹੁਸ਼ਿਆਰਪੁਰ: ਕੋਵਿਡ-19 ਦੇ ਸ਼ੱਕੀ ਲੱਛਣਾਂ ਦੇ ਲਏ ਗਏ ਸੈਂਪਲਾਂ ਵਿੱਚੋਂ 564 ਸੈਂਪਲਾਂ ਦੀ ਰਿਪੋਰਟ ਆਉਣ ਤੋਂ ਬਾਅਦ 34 ਸੈਂਪਲ ਪੌਜ਼ੀਟਿਵ ਪਾਏ ਗਏ ਹਨ, ਜਿਸ ਤੋਂ ਬਾਅਦ ਜ਼ਿਲ੍ਹੇ ਵਿੱਚ ਪੌਜ਼ੀਟਿਵ ਮਾਮਲਿਆਂ ਦੀ ਗਿਣਤੀ 253 ਹੋ ਗਈ ਹੈ। ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਸਿਹਤ ਸਲਾਹ ਸਬੰਧੀ ਦੱਸਿਆ ਕਿ ਘਰੋਂ ਬਾਹਰ ਨਿਕਲਣ ਸਮੇਂ ਮੂੰਹ ਉੱਤੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਸਮਾਜਿਕ ਫੈਲਾਅ ਨੂੰ ਰੋਕਿਆ ਜਾ ਸਕੇ ।