ਹੁਸ਼ਿਆਰਪੁਰ ’ਚ ਆਕਸੀਜਨ ਦੀ ਨਹੀਂ ਕੋਈ ਕਮੀ- ਸਿਵਲ ਸਰਜਨ - ਸਿਵਲ ਸਰਜਨ
ਸੂਬੇ ਭਰ ’ਚ ਲਗਾਤਾਰ ਕੋਰੋਨਾ ਮਰੀਜ਼ਾ ਦਾ ਵਾਧਾ ਹੋ ਰਿਹਾ ਹੈ ਜਿਸ ਕਾਰਨ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ਾ ਜਾਰੀ ਕੀਤੇ ਗਏ ਹਨ। ਇਸੇ ਦੇ ਚੱਲਦੇ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਸਿਹਤ ਅਮਲੇ ਵੱਲੋਂ ਕੋਰੋਨਾ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਹੋਈਆਂ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ’ਚ ਆਕਸੀਜਨ ਦੀ ਕੋਈ ਵੀ ਕਮੀ ਨਹੀਂ ਹੈ। ਜ਼ਿਲ੍ਹੇ ’ਚ ਕੋਰੋਨਾ ਵੈਕਸੀਨ ਦੀ ਕੋਈ ਕਮੀ ਨਹੀਂ ਹੈ ਤੇ ਰੋਜ਼ਾਨਾ ਵੱਡੀ ਗਿਣਤੀ ’ਚ ਲੋਕ ਵੈਕਸੀਨੇਸ਼ਨ ਕਰਵਾਉਣ ਲਈ ਵੀ ਆ ਰਹੇ ਹਨ।