ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਲਾਇਆ ਧਰਨਾ - ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ
ਸ੍ਰੀ ਫਤਿਹਗੜ੍ਹ ਸਾਹਿਬ: ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਕਾਰਨ ਜਿੱਥੇ ਸਮੁੱਚਾ ਕੰਮ ਕਾਰ ਠੱਪ ਹੋ ਗਿਆ ਸੀ, ਉੱਥੇ ਹੀ ਬਿਜਲੀ ਵਿਭਾਗ ਵੱਲੋਂ ਆਪਣੇ ਉਪਭੋਗਤਾਵਾਂ ਨੂੰ ਵੱਡੇ-ਵੱਡੇ ਬਿੱਲ ਭੇਜੇ ਗਏ ਹਨ। ਇਸ ਦੇ ਵਿਰੋਧ ਵਿੱਚ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਤੇ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਵੱਲੋਂ ਇਸ ਦਾ ਵਿਰੋਧ ਕਰਦਿਆਂ ਬਿਜਲੀ ਬੋਰਡ ਦੇ ਦਫ਼ਤਰ ਸਰਹਿੰਦ ਵਿਖੇ ਜੰਮ ਕੇ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ ਤੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ।