ਬਾਬਾ ਸਾਹਿਬ ਅੰਬੇਡਕਰ ਦੀ ਜਨਮ ਵਰ੍ਹੇਗੰਡ 'ਤੇ ਸਫਾਈ ਸੇਵਕਾਂ ਦਾ ਕੀਤਾ ਗਿਆ ਸਨਮਾਨ - birth anniversary
ਸ੍ਰੀ ਫ਼ਤਿਹਗੜ੍ਹ ਸਾਹਿਬ: ਡਾ. ਅੰਬੇਡਕਰ ਸੋਸ਼ਲ ਵੈਲਫੇਅਰ ਸੁਸਾਇਟੀ ਫ਼ਤਿਹਗੜ੍ਹ ਸਾਹਿਬ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੀ ਜਨਮ ਵਰ੍ਹੇਗੰਡ ਮਨਾਈ ਗਈ। ਇਸ ਦੌਰਾਨ ਸੁਸਾਇਟੀ ਵੱਲੋਂ ਕੋਰੋਨਾ ਸੰਕਟ ਵਿਚਾਲੇ ਦੇਸ਼ ਦੀ ਸੇਵਾ 'ਚ ਲੱਗੇ ਸਫਾਈ ਕਰਮਚਾਰੀਆਂ ਤੇ ਪੁਲਿਸ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੇ ਵੀ ਇਸ ਪ੍ਰੋਗਰਾਮ 'ਚ ਹਿੱਸਾ ਲਿਆ। ਕਰਫਿਊ ਨੂੰ ਧਿਆਨ 'ਚ ਰੱਖਦਿਆਂ ਵੱਡੇ ਪੱਧਰ 'ਤੇ ਸਮਾਗਮ ਨਹੀਂ ਕੀਤਾ ਗਿਆ। ਇਸ ਦੌਰਾਨ ਇਲਾਹਾਬਾਦ ਬੈਂਕ ਦੇ ਟਰੱਸਟੀ ਨਰੇਸ਼ ਵੈਦ ਨੇ ਕਿਹਾ ਕਿ ਸੁਸਾਇਟੀ ਵੱਲੋਂ ਸਫਾਈ ਸੇਵਕਾਂ ਦਾ ਸਨਮਾਨ ਕਰਨਾ ਇੱਕ ਸ਼ਲਾਘਾਯੋਗ ਕਦਮ ਹੈ।