ਹੁਸ਼ਿਆਰਪੁਰ: ਸਫ਼ਾਈ ਕਰਮਚਾਰੀਆਂ ਦਾ ਸਨਮਾਨ ਤੇ ਰਾਸ਼ਨ ਮੁਹੱਈਆ ਕਰਵਾਇਆ ਗਿਆ - ਕੋਰੋਨਾ ਵਾਇਰਸ
ਹੁਸ਼ਿਆਰਪੁਰ: ਅੱਜ ਦੇ ਹਾਲਾਤਾਂ 'ਚ ਡਾਕਟਰ, ਪੁਲਿਸ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਲੋਕਾਂ ਦੀ ਸੇਵਾ ਲਈ ਆਪਣੀਆਂ ਸੇਵਾਵਾਂ ਬੇਝਿਜਕ ਨਿਭਾਈਆਂ ਜਾ ਰਹੀਆਂ ਹਨ, ਤਾਂ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਅਜਿਹੇ ਵਿੱਚ ਆਮ ਜਨਤਾ ਵੱਲੋਂ ਵੀ ਉਨ੍ਹਾਂ ਦਾ ਮਨੋਬਲ ਉੱਚਾ ਚੁੱਕਣ ਲਈ ਉਨ੍ਹਾਂ ਦਾ ਮਾਨ ਸਨਮਾਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਸ਼ਿਆਰਪੁਰ ਵਿੱਚ ਸਫ਼ਾਈ ਦੀਆਂ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਮੁਹੱਲਾ ਵਾਸੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਹੋਇਆਂ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨੇ ਬਲਵਿੰਦਰ ਕਤਨਾ ਦਾ ਧੰਨਵਾਦ ਕਰਦਿਆਂ ਹੋਏ ਕਿਹਾ ਕਿ ਕਤਨਾ ਪਰਿਵਾਰ ਵੱਲੋਂ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਹੱਥ ਵਧਾਇਆ ਗਿਆ ਹੈ। ਇਸ ਮੌਕੇ ਕਤਨਾ ਪਰਿਵਾਰ ਵੱਲੋਂ ਸਫਾਈ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਅਤੇ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।