ਪੰਜਾਬ 'ਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਬਦਲੇਗਾ - ਪੰਜਾਬ ਖੇਤੀਬਾੜੀ ਯੂਨੀਵਰਸਿਟੀ
ਪੰਜਾਬ 'ਚ ਆਉਣ ਵਾਲੇ ਦਿਨਾਂ ਵਿੱਚ ਮੌਸਮ ਇੱਕ ਵਾਰ ਮੁੜ ਤੋਂ ਆਪਣਾ ਮਿਜ਼ਾਜ ਬਦਲੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਮੁਤਾਬਕ 28-29 ਫਰਵਰੀ ਨੂੰ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈ ਸਕਦਾ ਹੈ, ਜਿਸ ਨਾਲ ਮੌਸਮ 'ਚ ਤਬਦੀਲੀ ਆਵੇਗੀ ਅਤੇ ਜੋ ਗਰਮੀ 'ਚ ਇਜ਼ਾਫਾ ਹੋਇਆ ਹੈ ਉਹ ਵੀ ਘਟੇਗਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੇ ਵਿਗਿਆਨੀ ਨੇ ਕਿਸਾਨਾਂ ਨੂੰ ਵੀ ਇਹ ਸਲਾਹ ਦਿੱਤੀ ਹੈ ਕਿ ਉਹ ਆਪਣੀ ਫ਼ਸਲ 'ਤੇ ਯੂਨੀਵਰਸਿਟੀ ਦੇ ਮਾਹਿਰਾਂ ਮੁਤਾਬਕ ਸਪਰੇਅ ਕਰਨ। ਇਸ ਦੇ ਨਾਲ ਹੀ ਪੀਏਯੂ ਦੇ ਮੌਸਮ ਵਿਭਾਗ ਦੇ ਵਿਗਿਆਨੀ ਡਾ.ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੌਸਮ ਦੀ ਆਉਣ ਵਾਲੇ ਦਿਨਾਂ 'ਚ ਵੱਡੀ ਤਬਦੀਲੀ ਆਵੇਗੀ ਤੇ 28-29 ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਨਾਲ ਗੜੇਮਾਰੀ ਵੀ ਹੋ ਸਕਦੀ ਹੈ।