ਕੇਪੀ ਦੀ ਨਾਰਾਜ਼ਗੀ 'ਤੇ ਬੋਲੇ ਕੈਪਟਨ, ਕਿਹਾ- ਪਾਰਟੀ ਦੇ ਫੈਸਲੇ ਦਾ ਸਨਮਾਨ ਕਰਨ ਕੇਪੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲ੍ਹਿਆਂਵਾਲਾ ਬਾਗ 'ਚ ਸ਼ਰਧਾਂਜਲੀ ਦੇਣ ਤੋਂ ਬਾਅਦ ਜਲੰਧਰ 'ਚ ਪਾਰਟੀ ਵਰਕਰਾਂ ਨੂੰ ਮਿਲਣ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਲੋਕ ਸਭਾ ਚੋਣਾਂ 'ਚ ਪਾਰਟੀ ਵਲੋਂ ਟਿਕਟ ਨਾ ਦੇਣ 'ਤੇ ਕਾਫ਼ੀ ਨੇਤਾ ਨਾਰਾਜ਼ ਹਨ ਪਰ ਪਾਰਟੀ ਨੇ ਉਨ੍ਹਾਂ ਨੂੰ ਭਵਿੱਖ ਵਿੱਚ ਬਹੁਤ ਕੁਝ ਦਿੱਤਾ ਹੈ। ਇਸ ਕਰਕੇ ਹੁਣ ਉਨ੍ਹਾਂ ਨੂੰ ਪਾਰਟੀ ਦੇ ਇਸ ਫ਼ੈਸਲੇ ਨੂੰ ਸਵੀਕਾਰ ਕਰਨਾ ਚਾਹੀਦਾ ਹੈ।