ਕੈਪਟਨ ਅਮਰਿੰਦਰ ਸਿੰਘ ਨੂੰ ਬੈਂਸ ਭਰਾਵਾਂ ਦਾ ਡਰ: ਸਿਮਰਜੀਤ ਬੈਂਸ - Bains brother
ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਵੱਲੋਂ ਪਟਿਆਲਾ ਪੁਲਿਸ 'ਤੇ ਹਮਲੇ ਨੂੰ ਲੈ ਕੇ ਦਿੱਤੇ ਬਿਆਨ ਕਾਰਨ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਸਿਮਰਜੀਤ ਬੈਂਸ ਦੀ ਸੁਰੱਖਿਆ 'ਚ ਤਾਇਨਾਤ ਚਾਰ ਪੁਲਿਸ ਮੁਲਾਜ਼ਮ ਵਾਪਸ ਪੁਲਿਸ ਲਾਈਨ ਪਰਤ ਗਏ ਹਨ। ਇਸ ਉੱਤੇ ਮੁੜ ਆਪਣਾ ਪੱਖ ਰੱਖਦੇ ਹੋਏ ਸਿਮਰਜੀਤ ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਸਿਆਸਤ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬੈਂਸ ਭਰਾਵਾਂ ਤੋਂ ਡਰੇ ਹੋਏ ਹਨ। ਬੈਂਸ ਨੇ ਆਖਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਜਾਂ ਡੀਜੀਪੀ ਪੰਜਾਬ ਵੱਲੋਂ ਸੁਰੱਖਿਆ ਨਹੀਂ ਦਿੱਤੀ ਗਈ ਸਗੋਂ ਇਹ ਸੁਰੱਖਿਆ ਵਿਧਾਨ ਸਭਾ ਦੇ ਨਿਯਮਾਂ ਮੁਤਾਬਕ ਮਿਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਨੇ ਆਪਣੇ ਗੰਨਮੈਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਡਿਸਮਿਸ ਕਰਨ ਦੀ ਧਮਕੀ ਦਿੱਤੀ ਗਈ ਹੈ, ਤੇ ਉਨ੍ਹਾਂ ਨੂੰ ਜਬਰਨ ਪੁਲਿਸ ਲਾਇਨ ਹਾਜ਼ਰ ਕਰਵਾਇਆ ਗਿਆ ਹੈ। ਉਨ੍ਹਾਂ ਕੋਲ ਸਾਰੀਆਂ ਰਿਕਾਰਡਿੰਗ ਵੀ ਮੌਜੂਦ ਹਨ। ਇਸ ਦੌਰਾਨ ਸਿਮਰਜੀਤ ਬੈਂਸ ਆਪਣੇ ਬਿਆਨ ਉੱਤੇ ਕਾਇਮ ਰਹੇ ਕਿ ਉਨ੍ਹਾਂ ਨੇ ਆਪਣੇ ਬਿਆਨ 'ਚ ਹਮਲਾਵਾਰਾਂ ਦੀ ਸ਼ਲਾਘਾ ਨਹੀਂ ਕੀਤੀ ਹੈ ਤੇ ਉਨ੍ਹਾਂ ਦੇ ਬਿਆਨ ਉੱਤੇ ਗ਼ਲਤ ਤਰੀਕੇ ਨਾਲ ਰਾਜਨੀਤੀ ਕੀਤੀ ਜਾ ਰਹੀ ਹੈ।
Last Updated : Apr 14, 2020, 5:28 PM IST