ਅੰਮ੍ਰਿਤਸਰ ਸਰਕਾਰੀ ਕਾਲਜ ਗੈਸਟ ਫੈਕਲਟੀ ਪ੍ਰੋਫੈਸਰਾਂ ਨੇ ਕੀਤੀ ਅਣਮਿੱਥੇ ਸਮੇਂ ਦੀ ਹੜਤਾਲ - ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ
ਅੰਮ੍ਰਿਤਸਰ ਦਾ ਸਰਕਾਰੀ ਐੱਸਆਰ ਮਹਿਲਾ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰ ਦਿੱਤਾ ਹੈ। ਪ੍ਰੋਫੈਸਰਾਂ ਨੇ ਸੂਬੇ ਦੇ 48 ਸਰਕਾਰੀ ਕਾਲਜਾਂ ਨੂੰ ਬੰਦ ਕਰਕੇ ਹੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰੋਫੈਸਰਾਂ ਵਲੋਂ ਕਾਲਜਾਂ ਦਾ ਮੁਕੰਮਲ ਬਾਇਕਾਟ ਕਰਕੇ ਰੋਸ ਧਰਨਾ ਦੇ ਕੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਪ੍ਰੋਫੈਸਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲੰਬੇ ਸਮੇਂ ਤੋਂ ਕਈ ਪ੍ਰੋਫੈਸਰ ਕੰਮ ਕਰ ਰਹੇ ਹਨ। ਸਰਕਾਰ ਇਨ੍ਹਾਂ ਪ੍ਰੋਫੈਸਰਾਂ ਨੂੰ ਹਟਾ ਕੇ ਉਨ੍ਹਾਂ ਦੀ ਜਗ੍ਹਾ 'ਤੇ ਨਵੀਂ ਭਰਤੀ ਕਰਨ ਦੀ ਯੋਜਨਾ ਬਣਾ ਰਹੀ ਹੈ, ਜੋ ਕਿਸੇ ਵੀ ਕੀਮਤ 'ਤੇ ਠੀਕ ਨਹੀਂ ਹੈ।