ਕਿਸਾਨ ਸੰਘਰਸ਼ ਲਈ ਕਾਲੇਜ ਸਟਾਫ ਨੇ ਕਰਵਾਇਆ ਪਾਠ
ਬਠਿੰਡਾ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੱਟੇ ਹੋਏ ਹਨ। ਮਾਤਾ ਸਾਹਿਬ ਕੌਰ ਕਾਲੇਜ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਇਤਿਹਾਸਿਕ ਗੁਰਦੁਆਰਾ ਜੰਡਸਦ ਸਾਹਿਬ ਵਿਖੇ ਸ੍ਰੀ ਸੁਖਮਣੀ ਸਾਹਿਬ ਜੀ ਦਾ ਪਾਠ ਕਰਵਾਇਆ। ਉਨ੍ਹਾਂ ਨੇ ਇਸ 'ਚ ਕਿਸਾਨਾਂ ਦੀ ਸਿਹਤਯਾਬੀ ਤੇ ਉਨ੍ਹਾਂ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਸ੍ਰੀ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਗੁਰਜੰਟ ਸਿੰਘ ਵੀ ਸ਼ਾਮਿਲ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਦਿੱਲੀ ਨਹੀਂ ਪਹੁੰਚ ਸਕਦੇ ਉਹ ਘਰ ਬੈਠ ਉਨ੍ਹਾਂ ਦੀ ਜਿੱਤ ਦੀ ਕਾਮਨਾ ਕਰਨ।