ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਟਰੱਕ ਤੇ ਗੱਡੀ ਵਿਚਾਲੇ ਟੱਕਰ 'ਚ ਇੱਕ ਜ਼ਖ਼ਮੀ - ਸੜਕ ਹਾਦਸਾ
ਫਿਰੋਜ਼ਪੁਰ: ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਟਰੱਕ ਤੇ ਗੱਡੀ ਵਿਚਾਲੇ ਭਿਆਨਕ ਟੱਕਰ ਹੋਣ ਦੀ ਖ਼ਬਰ ਹੈ। ਇਸ ਸੜਕ ਹਾਦਸੇ 'ਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਇਹ ਟੱਕਰ ਇੱਕ ਟਰੱਕ ਤੇ ਇਨੋਵਾ ਕਾਰ ਵਿਚਾਲੇ ਹੋਏ। ਜ਼ਖਮੀ ਦੇ ਰਿਸ਼ਤੇਦਾਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਪਿੰਡ ਲੇਲੀ ਵਿਖੇ ਵਾਪਰਿਆ ਹੈ। ਇਸ ਸੜਕ ਹਾਦਸੇ 'ਚ ਕਾਰ ਸਵਾਰ ਚਾਲਕ ਜ਼ਖਮੀ ਹੋ ਗਿਆ ਹੈ ਤੇ ਉਸ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।