ਨੌਂਵੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੀ ਹੋਈ ਸ਼ੁਰੂਆਤ - ਸ੍ਰੀ ਅਕਾਲ ਤਖ਼ਤ ਸਾਹਿਬ
ਤਲਵੰਡੀ ਸਾਬੋ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾਂ ਪ੍ਰਕਾਸ਼ ਪੁਰਬ ਨੂੰ ਲੈਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਨੂੰ ਲੈਕੇ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਇਸ ਨੂੰ ਲੈਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਇਸ ਵਿਸ਼ੇਸ਼ ਦਿਹਾੜੇ 'ਤੇ ਸੰਗਤਾਂ ਨੂੰ ਗੁਰੂ ਘਰ ਨਤਮਸਤਕ ਹੋਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਆਨਲਾਈਨ ਕੀਤਾ ਜਾਵੇਗਾ ਤਾਂ ਜੋ ਵਿਦੇਸ਼ਾਂ 'ਚ ਬੈਠੀ ਸੰਗਤ ਘਰ ਬੈਠੇ ਗੁਰੂ ਬਾਣੀ ਨਾਲ ਜੁੜ ਸਕੇ।