ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਧਾਰਮਿਕ ਸਮਾਗਮ ਆਰੰਭ - ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ
ਬਠਿੰਡਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਥੇ ਪੂਰੀ ਦੁਨੀਆ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ 20 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਉਥੇ ਹੀ ਸਿੱਖ ਜਗਤ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਨੂੰ ਲੈ ਕੇ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਹੈ। ਤਖ਼ਤ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਦੇ ਨਾਲ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਪਾਠਾਂ ਦੇ ਭੋਗ 20 ਜਨਵਰੀ ਨੂੰ ਪਾਉਣ ਉਪਰੰਤ ਮੁੱਖ ਸਮਾਗਮ ਤਖ਼ਤ ਸਾਹਿਬ ਵਿਖੇ ਕੀਤੀ ਜਾਣਗੇ।