ਨਾਬਾਰਡ ਸਕੀਮ ਤਹਿਤ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ - ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ
ਮਾਨਸਾ: ਚੋਣਾਂ ਦੇ ਨੇੜੇ ਆਉਣ ਨਾਲ ਵਿਕਾਸ ਕਾਰਜ ਵੀ ਸੁਰੂ ਹੋ ਗਏ ਹਨ ਸਰਦੂਲਗੜ੍ਹ ਦੇ ਪਿੰਡ ਚਹਿਲਾਂ ਵਾਲੀ ਵਿਖੇ ਨਾਬਾਰਡ ਸਕੀਮ ਤਹਿਤ ਗੁਰੂਘਰ ਚਹਿਲਾਂਵਾਲੀ ਤੋਂ ਘੁਰਕਣੀ ਦਾਨੇਵਾਲਾ ਤੱਕ 8 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਨਿਰਮਾਣ ਸ਼ੁਰੂ ਕਰਵਾਇਆ ਹੈ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੇ ਵਿੱਚ ਨਵੀਆਂ ਸੜਕਾਂ ਬਣਾਈਆਂ ਜਾ ਰਹੀਆਂ ਹਨ ਅਤੇ ਪੁਰਾਣਿਆਂ ਦੀ ਰਿਪੇਅਰ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਗੁਰਦੁਆਰਾ ਸ਼ੀਤਲ ਸਰ ਸਾਹਿਬ ਜੋ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੈ ਇੱਥੋਂ ਖਿਆਲੀ ਚਹਿਲਾਂਵਾਲੀ ਘੁਰਕਣੀ ਅਤੇ ਦਾਨਾਵਾਲੀ ਨੂੰ ਜੋੜਦੀ 18 ਫੁੱਟ ਚੌੜੀ ਸੜਕ ਅਤੇ 12 ਕਿਲੋਮੀਟਰ ਦੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਵਿਚ ਜੋ ਲੰਬੇ ਸਮੇਂ ਤੋਂ ਲੋਕਾਂ ਦੀਆਂ ਮੰਗਾਂ ਲਟਕ ਰਹੀਆਂ ਹਨ ਉਨ੍ਹਾਂ ਦਾ ਵੀ ਹੱਲ ਕੀਤਾ ਜਾ ਰਿਹਾ ਹੈ ਸਰਕਾਰ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਕਰ ਰਹੀ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਂਦੀ ਗਈ ਹੈ।