ਰਾਏਕੋਟ 'ਚ ਪੀਐਸਏ ਆਕਸੀਜਨ ਉਤਪਾਦਨ ਪਲਾਂਟ ਲਗਾਉਣ ਦਾ ਕਾਰਜ ਸ਼ੁਰੂ - ਕੈਪਟਨ ਅਮਰਿੰਦਰ ਸਿੰਘ
ਲੁਧਿਆਣਾ:ਸਾਂਸਦ ਡਾ. ਅਮਰ ਸਿੰਘ ਤੇ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਨੇ ਨੀਂਹ ਦੀਆਂ ਇੱਟਾਂ ਲਗਾ ਕੇ ਕਰਵਾਇਆ ਕੰਮ ਸ਼ੁਰੂਵਾਈਸਓਵਰ— ਰਾਏਕੋਟ ਦੇ ਸਰਕਾਰੀ ਹਸਪਤਾਲ ਲਈ ਸਿਹਤ ਵਿਭਾਗ ਵੱਲੋਂ ਮਨਜ਼ੂਰ ਕੀਤੇ ਪੀਐਸਏ ਆਕਸੀਜਨ ਉਤਪਾਦਨ ਪਲਾਂਟ ਨੂੰ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਤੇ ਨੌਜਵਾਨ ਹਲਕਾ ਇੰਚਾਰਜ ਕਾਮਿਲ ਬੋਪਾਰਾਏ ਨੇ ਨੀਂਹ ਦੀਆਂ ਇੱਟਾਂ ਲਗਾ ਕੇ ਕੀਤੀ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਦੌਰਾਨ ਮਰੀਜ਼ਾਂ ਲਈ ਵੱਡੀ ਸਮੱਸਿਆ ਆਕਸੀਜ਼ਨ ਦੀ ਪੇਸ਼ ਆਈ ਹੈ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸਿਵਲ ਹਸਪਤਾਲ ਰਾਏਕੋਟ ਵਿਖੇ ਪੀਸੀਏ ਆਕਸੀਜਨ ਉਤਪਾਦਨ ਪਲਾਂਟ ਲਗਾਉਣ ਦੀ ਮੰਗ ਕੀਤੀ ਗਈ ਸੀ।