ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦੀ 100 ਸਾਲਾਂ ਸ਼ਤਾਬਦੀ ਨੂੰ ਸਮਰਪਤ ਸ਼੍ਰੀ ਆਖੰਡ ਪਾਠ ਆਰੰਭ - Bhai Gobind Singh Longowal
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸ਼ਤਾਬਦੀ ਨੂੰ ਸਮਰਪਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨਾਲ ਗੁਰੂ ਦੇ ਸਰੂਪ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਆਂਦੇ। ਇਸ ਮੌਕੇ ਕਮੇਟੀ ਦੇ ਆਗੂ ਅਤੇ ਮੁਲਾਜ਼ਮ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਰੂਆਤ 1920 ਵਿੱਚ ਹੋਈ ਸੀ, ਜਿਸ ਕਾਰਨ 100 ਸਾਲਾਂ ਬਾਅਦ ਕਮੇਟੀ ਦੇ ਸਥਾਪਨਾ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਸਮਾਗਮ ਕਰ ਰਹੀ ਹੈ।
Last Updated : Nov 15, 2020, 5:00 PM IST