ਕੋਰੋਨਾ ਵੈਕਸੀਨ ਦੇ ਦੂਜੇ ਪੜਾਅ ਤਹਿਤ ਵੈਕਸੀਨੇਸ਼ਨ ਦੀ ਸ਼ੁਰੂਆਤ - Commencement of vaccination
ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਵੈਕਸੀਨੇਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਬੀਤੇ ਕੱਲ੍ਹ ਤੋਂ ਹੋ ਚੁੱਕੀ ਹੈ। ਇਸ ਲੜੀ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ 'ਚ ਵੀ ਸਿਹਤ ਕਾਮਿਆਂ ਵਲੋਂ ਲੋਕਾਂ ਨੂੰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ। ਇਸ ਮੌਕੇ ਨੌਜਵਾਨ ਕੁੜੀਆਂ ਵਲੋਂ ਵੀ ਕੋਰੋਨਾ ਵੈਕਸੀਨੇਸ਼ਨ ਕਰਵਾਈ ਗਈ। ਉਨ੍ਹਾਂ ਦਾ ਕਹਿਣਾ ਕਿ ਹਰ ਇਕ ਨੂੰ ਵੈਕਸੀਨ ਲਗਵਾਉਣੀ ਚਾਹੀਦੀ ਹੈ, ਤਾਂ ਜੋ ਇਸ ਬੀਮਾਰੀ ਤੋਂ ਨਿਜ਼ਾਤ ਮਿਲ ਸਕੇ। ਉਨ੍ਹਾਂ ਕਿਹਾ ਕਿ ਵੈਕਸੀਨ ਨੂੰ ਲੈਕੇ ਕਈ ਝੂਠੇ ਪ੍ਰਚਾਰ ਕੀਤੇ ਜਾ ਰਹੇ ਹਨ, ਜਿਸ ਨੂੰ ਅਣਸੁਣਿਆ ਕਰਕੇ ਸਾਨੂੰ ਕੋਰੋਨਾ ਵੈਕਸੀਨ ਲੈਣੀ ਚਾਹੀਦੀ ਹੈ।